Update 10 March 2025, 10:30 PM.
SGPC ਦੁਆਰਾ ਪਿੱਛਲੇ ਦਿਨੀ ਅਕਾਲ ਤਖ਼ਤ ਸਾਹਿਬਾਨ ਦੇ ਜੱਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾ ਦੇਣ ਤੋਂ ਬਾਅਦ ਪੈਦਾ ਹੋਏ ਵਿਵਾਦ ਦਰਮਿਆਨ ਗਿਆਨੀ ਕੁਲਦੀਪ ਸਿੰਘ ਗੜਗੱਜ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੱਜੋਂ ਸੰਭਾਲਿਆ ਅਹੁਦੇ।
ਪਿਛਲੇ ਦਿਨੀਂ SGPC ਦੀ ਅੰਤ੍ਰਿਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ। ਜਿਸ ਤੋਂ ਬਾਅਦ ਅਕਾਲੀ ਦਲ ਬਾਦਲ ਦੇ ਆਗੂਆਂ ਨੇ ਆਪਣੀ ਪ੍ਰਤੀਕਿਰਿਆ ਇਸ ਮੁੱਦੇ ਤੇ ਦਿੱਤੀ, ਬਿਕਰਮ ਸਿੰਘ ਮਜੀਠੀਆ ਅਤੇ ਕਈ ਹੋਰ ਆਗੂਆਂ ਨੇ, ਇਸ ਤਰ੍ਹਾਂ ਜਥੇਦਾਰ ਸਾਹਿਬ ਨੂੰ ਅਹੁਦੇ ਤੋਂ ਹਟਾਉਣ ਨੂੰ ਮੰਦਭਾਗਾ ਦੱਸਦਿਆ ਚਿੰਤਾ ਪ੍ਰਗਟ ਕੀਤੀ।

ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਤੇ ਸਿੱਖ ਸੰਗਤਾਂ ਤੋਂ ਇਲਾਵਾ ਜਥੇਬੰਦੀਆਂ ਚ ਵੀ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੌਰਾਨ ਕੁੱਝ ਨਿਹੰਗ ਜਥੇਬੰਦੀਆਂ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਹੁੰ ਚੁੱਕ ਸਮਾਗਮ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ।
ਜਿਸਨੂੰ ਧਿਆਨ ਚ ਰੱਖਦੇ ਹੋਏ SGPC ਦੁਆਰਾ ਅੱਜ 10 ਵਜੇ ਹੋਣ ਵਾਲੇ ਸਮਾਗਮ ਦੀ ਥਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤੜਕਸਾਰ ਸਵੇਰੇ 2 ਵਜੇ ਜੱਥੇਦਾਰ ਵਜੋਂ ਅਹੁਦਾ ਸੌਂਪਿਆ ਗਿਆ।