ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ-CM

Photo of author

By Sanskriti Navi Purani

3 March 2025, Time 22:30 PM

ਕਿਸਾਨ ਆਗੂਆਂ ਅਤੇ ਮੁੱਖ ਮੰਤਰੀ ਦਰਮਿਆਨ SKM ਦੁਆਰਾ ਰੱਖੀਆਂ ਗਈਆਂ 18 ਮੰਗਾਂ ਅਤੇ 5 ਮਾਰਚ ਦੇ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਹੋਈ ਮੀਟਿੰਗ ਬੇਸਿੱਟਾ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕੀਤੀ ਅਪੀਲ ਧਰਨੇ ਕਿਸੇ ਮਸਲੇ ਦਾ ਹੱਲ ਨਹੀਂ।

ਇਸ ਮੀਟਿੰਗ ਦੇ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨ ਆਗੂਆਂ ਨੇ ਪ੍ਰੈੱਸ ਨੂੰ ਸੰਬੋਧਨ ਕੀਤਾ ਅਤੇ ਮੁੱਖ ਮੰਤਰੀ ਦੇ ਮੀਟਿੰਗ ਅੱਧ ਵਿਚਾਲੇ ਛੱਡ ਜਾਣ ਅਤੇ ਕਿਸਾਨ ਮਾਰਚ ਜਥੇਬੰਦੀਆਂ ਦੇ 5 ਮਾਰਚ ਚੰਡੀਗੜ੍ਹ ਕੂਚ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਅਸੀਂ 5 ਮਾਰਚ ਨੂੰ ਚੰਡੀਗੜ੍ਹ ਹਰ ਹਾਲ ਵਿੱਚ ਜਾਵਾਂਗੇ।

ਦੇਖਦੇ ਹਾਂ ਸਰਕਾਰ ਸਾਨੂੰ ਘਰਾਂ ਵਿੱਚ ਨਜ਼ਰਬੰਦ ਕਰਦੀ ਹੈ ਜਾ ਗ੍ਰਿਫਤਾਰ ਕਰਕੇ ਲੈ ਕੇ ਜਾਂਦੀ ਹੈ। ਅਸੀਂ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਆ ਰਹੇ ਹਾਂ ਚੰਡੀਗੜ੍ਹ ਹੁਣ ਗੱਲ ਮੁੱਖ ਮੰਤਰੀ ਤੇ ਹੈ ਉਹ ਸਾਨੂੰ ਰੋਕਦੇ ਹਨ ਜਾ ਮੰਗਾਂ ਮੰਨਣ ਦਾ ਫੈਸਲਾ ਕਰਦੇ ਹਨ।

ਅੱਜ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਕਾਰ ਮੀਟਿੰਗ ਹੋਈ, ਜਿਸ ਦੌਰਾਨ ਮੁੱਖ ਮੰਤਰੀ ਦੇ ਤਲਖ਼ ਰੁੱਖ ਅਪਣਾਉਣ ਅਤੇ ਮੀਟਿੰਗ ਅੱਧ ਵਿਚਾਲੇ ਛੱਡ ਕੇ ਜਾਣ ਬਾਰੇ SKM ਆਗੂਆਂ ਨੇ ਮੀਡੀਆ ਨੂੰ ਦੱਸਿਆ।

ਜਿਸ ਤੋਂ ਬਾਅਦ ਮੁੱਖ ਮੰਤਰੀ Facbook ਅਕਾਊਂਟ ਰਾਹੀਂ ਕਿਸਾਨ ਆਗੂਆਂ ਨੂੰ ਅਪੀਲ ਕਰਦੇ ਦਿਖਾਈ ਦਿੱਤੇ। ਉਹਨ੍ਹਾਂ ਕਿਹਾ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹਨਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਸਮਾਜ ਦੇ ਬਾਕੀ ਵਰਗਾਂ ਦੇ ਕੰਮਾਂ ਅਤੇ ਕਾਰੋਬਾਰਾਂ ‘ਤੇ ਵੀ ਬਹੁਤ ਬੁਰਾ ਅਸਰ ਪੈਂਦਾ ਹੈ, ਇਸਦਾ ਵੀ ਕਿਸਾਨ ਜਥੇਬੰਦੀਆਂ ਨੂੰ ਖਿਆਲ ਰੱਖਣਾ ਚਾਹੀਦਾ ਹੈ।

Leave a Comment