Photo of author

By Gurmail Singh

ਫਾਜਿਲਕਾ ਪੁਲਸ ਨੇ ਨਸ਼ਾ ਤਸਕਰ ਦੇ ਘਰ ਤੇ ਚਲਾਇਆ ਬੁਲਡੋਜ਼ਰ – ਦੋਸ਼ੀ ਖਿਲਾਫ ਦਰਜ ਹਨ 21 ਮਾਮਲੇ: SSP Varinder Singh Brar

ਮੁੱਖ ਮੰਤਰੀ ਸ Bhagwant Singh Mann ਦੀ ਅਗਵਾਈ ਵਾਲੀ Punjab ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ Fazilka Police ਵੱਲੋਂ ਅੱਜ ਇੱਕ ਨਸ਼ਾ ਤਸਕਰ ਤੇ ਵੱਡੀ ਕਾਰਵਾਈ ਕੀਤੀ ਗਈ।

Screenshot 20250308 174727 Chrome

ਜ਼ਿਲ੍ਹਾ ਪੁਲਿਸ ਵੱਲੋਂ ਪਿੰਡ ਸੀਡ ਫਾਰਮ ਵਿੱਚ ਇੱਕ ਨਸ਼ਾ ਤਸਕਰ ਦੇ ਘਰ ਬਲਡੋਜ਼ਰ ਚਲਾਇਆ ਗਿਆ। ਇਸ ਮੌਕੇ SSP Varinder Singh Brar ਨੇ ਦੱਸਿਆ ਕਿ ਨਸ਼ਿਆਂ ਖਿਲਾਫ ਵਿੱਢੀ ਫੈਸਲਾਕੁਨ ਮੁਹਿੰਮ ਦੇ ਤਹਿਤ ਜ਼ਿਲਾ ਪੁਲਿਸ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਬੋਹੜ ਸਿੰਘ ਨਾਂ ਦੇ ਜਿਸ ਵਿਅਕਤੀ ਦਾ ਘਰ ਢਾਇਆ ਗਿਆ ਹੈ ਉਸ ਤੇ ਨਸ਼ਾ ਤਸਕਰੀ ਸਬੰਧੀ 21 ਪਰਚੇ ਦਰਜ ਹਨ।

ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਹ ਸਰਕਾਰ ਵੱਲੋਂ ਸੀਜ ਕਰ ਲਈ ਜਾਏਗੀ ਜਾਂ ਢਾਹ ਦਿੱਤੀ ਜਾਏਗੀ। ਉਨਾਂ ਨੇ ਕਿਹਾ ਕਿ ਇਹ ਹਾਲੇ ਇਸ ਮੁਹਿੰਮ ਦਾ ਆਗਾਜ਼ ਹੈ ਅਤੇ ਹੋਰ ਵੀ ਜਿਨਾਂ ਲੋਕਾਂ ਨੇ ਨਸ਼ੇ ਦੀ ਤਸਕਰੀ ਕਰਕੇ ਜਾਇਦਾਤਾਂ ਬਣਾਈਆਂ ਗਈਆਂ ਹਨ ਉਹਨਾਂ ਤੇ ਬੁਲਡੋਜ਼ਰ ਐਕਸ਼ਨ ਹੋਵੇਗਾ। ਉਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਲੋਕਾਂ ਵੱਲੋਂ ਵੀ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਲੋਕ ਵੱਡੇ ਪੱਧਰ ਤੇ ਨਸ਼ੇ ਤਸਕਰੀ ਕਰਨ ਵਾਲਿਆਂ ਦੀਆਂ ਸੂਚਨਾਵਾਂ ਪੁਲਿਸ ਨੂੰ ਦੇ ਰਹੇ ਹਨ। ਉਨਾਂ ਨੇ ਕਿਹਾ ਕਿ ਸਮਾਜ ਤੋਂ ਮਿਲ ਰਹੇ ਸਹਿਯੋਗ ਨਾਲ ਅਸੀਂ ਇਸ ਕੋਹੜ ਨੂੰ ਬਹੁਤ ਜਲਦੀ ਖਤਮ ਕਰਨ ਵਿੱਚ ਕਾਮਯਾਬ ਹੋਵਾਂਗੇ । ਉਨਾਂ ਨੇ ਲੋਕਾਂ ਤੋਂ ਮਿਲ ਰਹੇ ਸਹਿਯੋਗ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ।

ਇਸ ਤੋਂ ਇਲਾਵਾ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਨ ਦੇ ਨਾਲ ਨਾਲ ਸੰਪਰਕ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ ਜਿਸ ਦੇ ਤਹਿਤ ਪਿੰਡ ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਪਿੰਡ ਦੇ ਲੋਕਾਂ ਨੇ ਪੁਲਿਸ ਕਾਰਵਾਈ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾਲ ਨਸ਼ਾ ਤਸਕਰਾਂ ਦੇ ਹੌਸਲੇ ਟੁੱਟਣਗੇ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਦੀ ਪੰਜਾਬ ਸਰਕਾਰ ਦੀ ਮੁਹਿੰਮ ਸਫਲ ਹੋਵੇਗੀ।ਇਸ ਮੌਕੇ ਡੀਐਸ ਪੀ ਡੀ ਬਲਕਾਰ ਸਿੰਘ, ਡੀਐਸਪੀ ਅਬੋਹਰ ਸੁਖਜਿੰਦਰ ਸਿੰਘ, ਐਸਐਚਓ ਮਨਿੰਦਰ ਸਿੰਘ ਅਤੇ ਪ੍ਰੋਮੀਲਾ ਰਾਣੀ ਵੀ ਹਾਜ਼ਰ ਸਨ।

Leave a Comment