ਮਾਲ ਮਹਿਕਮੇ ‘ਚ ਲੱਗੀ ਤਬਾਦਲਿਆਂ ਦੀ ‘ਝੜੀ ਪੰਜਾਬ ਸਰਕਾਰ ‘ਨੇ ਦਿੱਤੇ ਆਦੇਸ਼,

Photo of author

By Sanskriti Navi Purani

Update 5 March 2025, Time 6:40 PM.

ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਸਰਕਾਰ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਚ ਖਿੱਚੋਤਾਣ ਲਗਾਤਾਰ ਜਾਰੀ ਹੈ।

ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੁਆਰਾ ਪਹਿਲਾਂ ਹੜਤਾਲ ਤੇ ਫੇਰ ਸਮੂਹਿਕ ਛੁੱਟੀ ਤੇ ਜਾਣ ਦੀਆਂ ਖਬਰਾਂ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਅਪਣਾਏ ਸਖ਼ਤ ਰੁਖ਼ ਤੋਂ ਬਾਅਦ,

ਕੱਲ੍ਹ ਸ਼ਾਮ ਨੂੰ 15 ਤਹਿਸੀਲਦਾਰਾਂ ਨੂੰ ਸਸਪੈਂਡ ਕਰਨ ਦੀਆਂ ਹਦਾਇਤਾਂ ਤੋਂ ਬਾਅਦ ਅੱਜ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਇੱਕ ਵੱਡੀ ਕਾਰਵਾਈ ਕੀਤੀ ਹੈ।

ਜਿਸ ਤਹਿਤ 58 ਤਹਿਸੀਲਦਾਰਾਂ ਅਤੇ 177 ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲੇ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਉਹਨਾਂ ਦੀ ਜਾਣਕਾਰੀ ਦੀ ਲਿਸਟ ਹੇਠਾਂ ਦਿੱਤੀ ਗਈ ਹੈ।

Leave a Comment