SnpNews.In
Update 13 March 2025, Time: 11:30 AM.
ਸ਼ਹੀਦ ਊਧਮ ਸਿੰਘ ਜੀ ਦੇ ਬਹਾਦਰੀ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਦਾ ਆਯੋਜਨ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਵਿਖੇ ਕੰਬੋਜ ਮਹਾਸਭਾ ਦੁਆਰਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤਾ ਗਿਆ।
ਅੱਜ 13 ਮਾਰਚ 2025 ਨੂੰ ਸ਼ਹੀਦ ਊਧਮ ਸਿੰਘ ਜੀ ਦੇ ਬਹਾਦਰੀ ਦਿਵਸ ਨੂੰ ਸਮਰਪਿਤ ਇੱਕ ਵਿਸਾਲ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਚ ਵੱਡੇ ਪੱਧਰ ਤੇ ਸ਼ਹਿਰ ਨਿਵਾਸੀਆਂ ਅਤੇ ਨੋਜਵਾਨਾਂ ਨੇ ਭਾਗ ਲਿਆ, ਰੈਲੀ ਪ੍ਰਬੰਧਕ ਸ਼ਹੀਦ ਊਧਮ ਸਿੰਘ ਜੀ ਯਾਦਗਾਰੀ ਕੰਬੋਜ ਮਹਾਸਭਾ ਦੁਆਰਾ ਆਯੋਜਿਤ ਇਹ ਵਿਸਾਲ ਸਾਈਕਲ ਰੈਲੀ ਸੁਨਾਮ ਸਟੇਡੀਅਮ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਜ਼ਾਰਾਂ ਤੋਂ ਹੁੰਦੀ ਹੋਈ ਸ਼ਹੀਦ ਊਧਮ ਸਿੰਘ ਯਾਦਗਾਰ ਬਠਿੰਡਾ ਰੋਡ ਤੇ ਪਹੁੰਚ ਕੇ ਸਮਾਪਤ ਹੋਈ।

ਜਿੱਥੇ ਕੰਬੋਜ ਮਹਾਸਭਾ ਵੱਲੋਂ ਸ਼ਹਿਰ ਦੀਆਂ ਵੱਖ-2 ਸੰਸਥਾਵਾ ਦੇ ਸਹਿਯੋਗ ਨਾਲ ਸਾਈਕਲ ਰੈਲੀ ਚ ਭਾਗ ਲੈਣ ਵਾਲੇ ਨੋਜਵਾਨਾਂ ਅਤੇ ਬੱਚਿਆਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਇਸ ਸਾਈਕਲ ਰੈਲੀ ਚ ਵਿਸ਼ੇਸ਼ ਤੌਰ ਤੇ ਡਿਪਟੀ ਕਮਿਸ਼ਨਰ ਸੰਗਰੂਰ ਅਤੇ ਐਸ ਐਸ ਪੀ ਸੰਗਰੂਰ ਪਹੁੰਚੇ। ਇਸਤੋਂ ਇਲਾਵਾ ਸੁਨਾਮ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸੁਨਾਮ ਸ਼ਹਿਰ ਦੀਆਂ ਸੰਸਥਾਵਾਂ ਨੇ ਇਸ ਰੈਲੀ ਵਿੱਚ ਸ਼ਿਰਕਤ ਕੀਤੀ।
ਜਿਨ੍ਹਾਂ ਨੇ ਇਸ ਰੈਲੀ ਦੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਲਈ ਆਪਣੇ ਸ਼ਹੀਦਾਂ ਨੂੰ ਯਾਦ ਕਰਨਾ ਮਾਨ ਵਾਲੀ ਗੱਲ ਹੈ। ਸੰਸਥਾ ਪ੍ਰਬੰਧਕ ਸ਼ਹੀਦ ਊਧਮ ਸਿੰਘ ਜੀ ਦੇ ਬਹਾਦਰੀ ਦਿਵਸ ਦੇ ਸਬੰਧ ਵਿੱਚ ਇੱਕ ਨਿਵੇਕਲੀ ਪਹਿਲ ਕਰਨ ਲਈ ਵਧਾਈ ਦੇ ਪਾਤਰ ਹਨ।
ਉਹਨ੍ਹਾਂ ਕਿਹਾ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਇਸ ਤਰ੍ਹਾਂ ਦੇ ਉਪਰਾਲੇ ਲਗਾਤਾਰ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਨੋਜਵਾਨ ਪੀੜੀ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ।
