ਸੰਗਰੂਰ, ਪਿੰਡ ਦੌਲਾ ਦੇ ਸਕੂਲ ਨੂੰ ਮਿਲਿਆ ਸਿੱਖਿਆ ਵਿਭਾਗ ਵੱਲੋਂ ਸਨਮਾਨ ਪੱਤਰ,

Photo of author

By Gurmail

ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਬਲਾਕ ਚੀਮਾਂ ਦੇ ਪਿੰਡ ਦੌਲਾ ਦੇ ਸਕੂਲ ਨੂੰ ਸਾਲ 2023-24 ਲਈ ਉੱਤਮ ਸਕੂਲ ਸਨਮਾਨ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਹੈ।

Update 7 March 2025, Time: 3:20 PM.

ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਪੰਜਾਬ ਸਰਕਾਰ ਦੁਆਰਾ ਪੰਜਾਬ ਦੇ ਸਕੂਲਾਂ ਵਿਦਿਆਰਥੀਆਂ ਦੀਆਂ ਅਕਾਦਮਿਕ ਤੇ ਸਹਿ-ਅਕਾਦਮਿਕ ਪ੍ਰਾਪਤੀਆਂ, ਅਧਿਆਪਕਾਂ ਦੀ ਕਾਰਗੁਜ਼ਾਰੀ ਅਤੇ ਸਕੂਲ ਦੇ ਬੁਨਿਆਦੀ ਢਾਂਚੇ ਦਾ ਮੁਲਾਂਕਣ ਕਰਦੇ ਹੋਏ ਸਾਲ 2023-24 ਲਈ ਸਰਕਾਰੀ ਪ੍ਰਾਇਮਰੀ ਸਕੂਲ ਦੌਲਾ ਨੂੰ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।

ਸਰਕਾਰੀ ਪ੍ਰਾਇਮਰੀ ਸੁਪਰ ਸਮਾਰਟ ਸਕੂਲ, ਦੌਲਾ ਸਿੰਘ ਵਾਲਾ ਦੇ ਪ੍ਰਬੰਧਕਾਂ ਨੂੰ ਸਰਦਾਰ ਹਰਜੋਤ ਸਿੰਘ ਮੰਤਰੀ (ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਉੱਚ ਸਿੱਖਿਆ ਅਤੇ ਭਾਸ਼ਾਵਾਂ ਸਕੂਲੀ ਸਿੱਖਿਆ) ਵੱਲੋਂ ਇੱਕ ਖਾਸ ਸਮਾਰੋਹ ਦੌਰਾਨ ਉੱਤਮ ਸਕੂਲ ਪੁਰਸਕਾਰ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਸਕੂਲ ਨੂੰ ਪੁਰਸਕਾਰ ਨਾਲ ਮਿਲਣ ਤੋ ਬਾਅਦ ਪਿੰਡ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪਿੰਡ ਦੌਲਾ ਦੇ ਨਿਵਾਸੀ ਅਤੇ ਪੰਚਾਇਤ ਵੱਲੋਂ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੀ ਇਹ ਪੁਰਸਕਾਰ ਮਿਲਣ ਤੋਂ ਬਾਅਦ ਤਾਰੀਫ ਕੀਤੀ ਜਾ ਰਹੀ ਹੈ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਅਤੇ ਸਟਾਫ ਦੀ ਮਿਹਨਤ ਨੂੰ ਪੁਰਸਕਾਰ ਦਾ ਸਿਹਰਾ ਦਿੰਦੇ ਹੋਏ ਖੁਸ਼ੀ ਪ੍ਰਗਟ ਕਰਦਿਆਂ ਅੱਗੇ ਤੋਂ ਹੋਰ ਮਿਹਨਤ ਕਰਨ ਦੀ ਗੱਲ ਆਖੀ ਹੈ।

Leave a Comment