ਭਵਾਨੀਗੜ੍ਹ ਟਰੱਕ ਯੂਨੀਅਨ ਚ ਪਿਆ ਰੌਲਾ

Photo of author

By Gurmail

ਭਵਾਨੀਗੜ੍ਹ ਟਰੱਕ ਯੂਨੀਅਨ ਚ ਪਿਆ ਰੌਲਾ

ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਇੱਕ ਚਾਹਵਾਨ ਵੱਲੋਂ ਜ਼ਹਿਰ ਨਿਗਲਣ ਲਿਆ ਗਿਆ ਹੈ। ਜ਼ਹਿਰ ਨਿਗਲਣ ਵਾਲੇ ਮਨਜੀਤ ਸਿੰਘ ਕਾਕਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਸੰਗਰੂਰ ਦੇ ਭਵਾਨੀਗੜ੍ਹ ਵਿੱਚ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਥੇ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਇੱਕ ਚਾਹਵਾਨ ਵੱਲੋਂ ਜ਼ਹਿਰ ਨਿਗਲਣ ਲਿਆ ਗਿਆ ਹੈ।

ਜ਼ਹਿਰ ਨਿਗਲ ਵਾਲੇ ਮਨਜੀਤ ਸਿੰਘ ਕਾਕਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।ਜਾਣਕਾਰੀ ਅਨੁਸਾਰ ਭਵਾਨੀਗੜ੍ਹ ਸ੍ਰੀ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਭਵਾਨੀਗੜ੍ਹ ਵਿਖੇ ਅੱਜ ਪ੍ਰਧਾਨਗੀ ਨੂੰ ਲੈ ਕੇ ਚੋਣ ਹੋਣੀ ਸੀ, ਜਿਸ ਨੂੰ ਲੈ ਕੇ ਵਿੱਕੀ ਬਾਜਵਾ ਨੂੰ ਪ੍ਰਧਾਨ ਬਣਾਇਆ ਗਿਆ।

ਭਵਾਨੀਗੜ੍ਹ ਟਰੱਕ ਯੂਨੀਅਨ ਦੇ ਨਵੇਂ ਚੁਣੇ ਗਏ ਪ੍ਰਧਾਨ

ਉਧਰ, ਇਸ ਮਾਮਲੇ ਵਿੱਚ ਮਨਜੀਤ ਸਿੰਘ ਦੇ ਪਰਿਵਾਰ ਨੇ ਹਲਕਾ ਵਿਧਾਇਕ ‘ਤੇ ਰਿਸ਼ਵਤ ਲੈਣ ਦੇ ਕਥਿਤ ਇਲਜ਼ਾਮ ਲਾਇਆ ਹਨ।

ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਦਾ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ 30 ਲੱਖ ਰੁਪਏ ਵਿੱਚ ਸੌਦਾ ਹੋਇਆ ਸੀ।

ਜਦਕਿ ਦੂਜੇ ਪਾਸੇ ਮਨਜੀਤ ਸਿੰਘ ਕਾਕਾ, ਜਿਸ ਨੂੰ ਪ੍ਰਧਾਨਗੀ ਦਾ ਚਾਹਵਾਨ ਕਿਹਾ ਜਾ ਰਿਹਾ ਸੀ ਅਤੇ ਉਸ ਵੱਲੋਂ ਟਰੱਕ ਯੂਨੀਅਨ ਦੇ ਵਿੱਚ ਹੀ ਜ਼ਹਿਰ ਨਿਗਲ ਲਈ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਗੁਪਤਾ ਲਿਆਂਦਾ ਗਿਆ। ਮਨਜੀਤ ਸਿੰਘ, ਆਮ ਆਦਮੀ ਪਾਰਟੀ ਦਾ ਵਰਕਰ ਦੱਸਿਆ ਜਾ ਰਿਹਾ ਹੈ। ਮਨਜੀਤ ਦੇ ਪਰਿਵਾਰ ਨੇ ਇਹ ਵੀ ਕਿਹਾ ਕਿ ਦੂਜੀ ਧਿਰ ਵੱਲੋਂ ਵੱਧ ਪੈਸੇ ਮਿਲਣ ਕਾਰਨ ਵਿਧਾਇਕ ਨੇ ਮਨਜੀਤ ਸਿੰਘ ਨਾਲ ਧੋਖਾ ਕੀਤਾ।

ਇਸ ਮਾਮਲੇ ‘ਚ ਇੱਕ ਕਥਿਤ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਮਨਜੀਤ ਸਿੰਘ ਨੂੰ ਪੈਸੇ ਵਾਪਸ ਕਰਨ ਸਮੇਂ ਦੀ ਹੈ।ਮੌਕੇ ‘ਤੇ ਪੁਲਿਸ ਪਾਰਟੀ ਵਿੱਚ ਪਹੁੰਚੀ ਹੋਈ ਹੈ ਅਤੇ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸੰਗਰੂਰ ਤੋਂ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੇ ਸੋਸ਼ਲ ਮੀਡੀਆ ਤੇ ਆ ਕੇ ਇਸ ਸਾਰੇ ਘਟਨਾਕ੍ਰਮ ਬਾਰੇ ਸਪੱਸ਼ਟੀਕਰਨ ਦਿੰਦਿਆਂ ਆਪਣੇ ਉੱਪਰ ਲਾਏ ਇਲਜ਼ਾਮਾਂ ਨੂੰ ਨਿਰਾਧਾਰ ਦੱਸਿਆ ਗਿਆ ਹੈ।

Leave a Comment