ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ DC, SSPs ਤੇ ਪੁਲਿਸ ਕਮਿਸ਼ਨਰਾਂ ਨਾਲ ਮੁੱਖ ਮੰਤਰੀ ਨੇ ਹਾਈਲੈਵਲ ਮੀਟਿੰਗ ਕੀਤੀ।
ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ DC, SSPs ਤੇ ਪੁਲਿਸ ਕਮਿਸ਼ਨਰਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈਲੈਵਲ ਮੀਟਿੰਗ ਕੀਤੀ। ਉਹਨ੍ਹਾਂ ਸਾਰਿਆਂ ਨੂੰ ਨਸ਼ਿਆਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ਼ ਕਰਨ ਲਈ ਕਿਹਾ।

ਨਾਲ ਹੀ ਅਫ਼ਸਰ ਸਾਹਿਬਾਨਾਂ ਨੂੰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਅਤੇ ਲੋਕਾਂ ਵਿਚਕਾਰ ਜਾ ਕੇ ਉਹਨਾਂ ਦੇ ਮਸਲੇ ਹੱਲ ਕਰਨ ਨੂੰ ਕਿਹਾ। ਅਸੀਂ ਚਾਹੁੰਦੇ ਹਾਂ ਕਿ ਸਾਡੇ ਅਫ਼ਸਰ ਸਾਹਿਬਾਨ ਬਿਨਾਂ ਕਿਸੇ ਦਬਾਅ ਤੋਂ ਦਲੇਰੀ ਨਾਲ ਕੰਮ ਕਰਨ ਤਾਂ ਜੋ ਸੂਬੇ ‘ਤੇ ਲੱਗੇ ਇਸ ਨਸ਼ੇ ਦੇ ਕਲੰਕ ਨੂੰ ਹਰ ਹੀਲੇ ਧੋਤਾ ਜਾ ਸਕੇ।


ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਚ ਬਣਾਈ 5 ਮੈਂਬਰੀ ਕਮੇਟੀ ਨੇ ਸਟੇਟ ਸੈਕਟਰੀ DGP ਪੰਜਾਬ ਅਤੇ ਉੱਚ ਅਧਿਕਾਰੀਆਂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।
ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਚ ਬਣਾਈ 5 ਮੈਂਬਰੀ ਕਮੇਟੀ ਨੇ ਸਟੇਟ ਸੈਕਟਰੀ DGP ਪੰਜਾਬ ਅਤੇ ਉੱਚ ਅਧਿਕਾਰੀਆਂ ਨਾਲ ਬੈਠ ਕੇ ਇੱਕ ਪ੍ਰੈਸ ਕਾਨਫਰੰਸ ਕੀਤੀ।

ਇਸ ਪ੍ਰੈੱਸ ਕਾਨਫਰੰਸ ਨੂੰ ਮੰਤਰੀ ਅਮਨ ਅਰੋੜਾ ਤੋਂ ਇਲਾਵਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਬੋਧਨ ਕੀਤਾ ਅਤੇ ਸਰਕਾਰ ਦੁਆਰਾ ਨਸ਼ਿਆਂ ਖਿਲਾਫ 3 ਸਾਲ ਚ ਕੀਤੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਆਉਂਦੇ ਸਮੇਂ ਵਿੱਚ ਨਸ਼ਿਆਂ ਦੇ ਖਿਲਾਫ ਮੁਹਿੰਮ ਹੋਰ ਤੇਜ਼ ਕਰਨ ਦੀ ਗੱਲ ਆਖੀ।