ਜੇਲ੍ਹ ਤੋਂ ਬਾਹਰ ਆਉਣਗੇ? MP ‘ਅੰਮ੍ਰਿਤਪਾਲ ਸਿੰਘ…….

Photo of author

By Sanskriti Navi Purani

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਲੋਕ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਦੇ ਮਾਮਲੇ ਸਬੰਧੀ ਪਾਈ ਪਟੀਸ਼ਨ ਉਤੇ ਅੱਜ ਸੁਣਵਾਈ ਹੋਈ।

ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਉਤੇ ਕੇਂਦਰ ਸਰਕਾਰ ਦੇ ਵਕੀਲ ਨੇ ਜਵਾਬ ਦਿੱਤਾ ਹੈ।

ਇਸ ਵਿਚ ਦੱਸਿਆ ਗਿਆ ਹੈ, ਕਿ ਇਸ ਮੁੱਦੇ ‘ਤੇ ਲੋਕ ਸਭਾ ਕਮੇਟੀ ਨੇ ਮੀਟਿੰਗ ਕਰਕੇ ਆਪਣੇ ਸੁਝਾਅ ਲੋਕ ਸਭਾ ਸਪੀਕਰ ਨੂੰ ਭੇਜ ਦਿੱਤੇ ਹਨ, ਜੋ ਕਿ ਗੁਪਤ ਹਨ। ਲੋਕ ਸਭਾ ਸੈਸ਼ਨ 10 ਮਾਰਚ ਨੂੰ ਸ਼ੁਰੂ ਹੋਵੇਗਾ, ਉਦੋਂ ਹੀ ਪਤਾ ਲੱਗੇਗਾ ਕਿ ਇਸ ਮੁੱਦੇ ‘ਤੇ ਅੱਗੇ ਕੀ ਹੋਵੇਗਾ। ਜਵਾਬ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 12 ਮਾਰਚ ‘ਤੇ ਪਾ ਦਿੱਤੀ ਹੈ।

ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਵਕੀਲ ਰਾਹੀਂ ਪੰਜਾਬ ਹਰਿਆਣਾ ਹਾਈਕੋਰਟ ਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇੱਥੇ ਜ਼ਿਕਰਯੋਗ ਹੈ ਕਿ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸਾਥੀਆਂ ਸਮੇਤ ਬੰਦ ਹੈ ਅਤੇ ਉਹ ਲਗਾਤਾਰ ਲੋਕ ਸਭਾ ਸੈਸ਼ਨ ਵਿਚੋਂ ਗ਼ੈਰ ਹਾਜ਼ਰ ਚੱਲੇ ਆ ਰਹੇ ਹਨ। ਇਸ ਸਬੰਧ ਵਿੱਚ ਸਾਂਸਦ ਨੇ ਹਾਈਕੋਰਟ ਵਿੱਚ ਅਰਜ਼ੀ ਦਾਖਲ ਕਰਕੇ ਲੋਕ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮਨਜੂਰੀ ਦੀ ਮੰਗ ਕੀਤੀ ਹੈ।

ਸਾਂਸਦ ਨੇ ਦਾਇਰ ਪਟੀਸ਼ਨ ਚ ਭਾਰਤੀ ਸੰਵਿਧਾਨ ਦੇ ਅਨੁਛੇਦ 101(4) ਦਾ ਹਵਾਲਾ ਦਿੰਦਿਆਂ ਹਾਈਕੋਰਟ ਨੂੰ ਕਿਹਾ ਹੈ, ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ‘ਚ ਸ਼ਾਮਲ ਨਹੀਂ ਹੁੰਦੇ, ਤਾਂ ਉਸ ਦੀ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਇਸ ਲਈ ਉਸ ਨੂੰ 10 ਮਾਰਚ ਨੂੰ ਸ਼ੁਰੂ ਹੋਣ ਵਾਲੇ ਲੋਕ ਸਭਾ ਸੈਸ਼ਨ ਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

Leave a Comment