Photo of author

By Gurmail Singh

Update 9 March 2025, Time 10:40 AM.

ਤਖਤ ਸਾਹਿਬ ਦੇ ਕੁੱਝ ਦਿਨਾਂ ਵਿੱਚ 3 ਜੱਥੇਦਾਰ ਬਦਲੇ ਜਾਣ ਤੋਂ ਬਾਅਦ ਮਜੀਠੀਆ ਅਤੇ ਕਈ ਹੋਰ ਆਗੂਆਂ ਨੇ ਚੁੱਕੇ ਸਵਾਲ, ਜਿਸ ਤੋਂ ਬਾਅਦ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਭੂੰਦੜ ਨੇ ਮਜੀਠੀਆ ਤੇ ਸਾਧਿਆ ਨਿਸ਼ਾਨਾ-:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਵੱਲੋਂ ਲੰਘੇ ਦਿਨ ਮੀਟਿੰਗ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਹਟਾਏ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਨਾਰਾਜ਼ ਹੋ ਗਏ ਹਨ।

Bikram Singh Majithia1 20210316

ਐੱਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਤੋਂ ਬਾਅਦ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਕਈ ਹੋਰਨਾਂ ਸੀਨੀਅਰ ਆਗੂਆਂ ਨੇ ਇਸ ਫ਼ੈਸਲੇ ਨਾਲ ਅਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਕਿਹਾ,‘ਅਕਾਲ ਤਖ਼ਤ ਦੀ ਮਾਣ ਮਰਿਆਦਾ ਦਾ ਅਸੀਂ ਸਤਿਕਾਰ ਕਰਦੇ ਹਾਂ ਜੋ ਅਖੀਰਲੇ ਸਾਹ ਤੱਕ ਕਰਦੇ ਰਹਾਂਗੇ। ’ਇਹ ਅਸਹਿਮਤੀ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਲਖਬੀਰ ਸਿੰਘ ਲੋਧੀਨੰਗਲ, ਹਲਕਾ ਇੰਚਾਰਜ ਅਜਨਾਲਾ ਜੋਧ ਸਿੰਘ ਸਮਰਾ, ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਅਤੇ ਯੂਥ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਪ੍ਰਗਟਾਈ। ਸ੍ਰੀ ਮਜੀਠੀਆ ਸਣੇ ਹੋਰਨਾਂ ਆਗੂਆਂ ਨੇ ਪਾਰਟੀ ਨਾਲ ਜੁੜੇ ਹੋਏ ਸਾਰੇ ਆਗੂਆਂ ਨੂੰ ਅਪੀਲ ਕੀਤੀ ਕਿ ਸਾਰਿਆਂ ਨੂੰ ਆਪਸੀ ਮੱਤਭੇਦ ਭੁਲਾ ਕੇ ਦਰਿਆਦਿਲੀ ਦਿਖਾਉਂਦੇ ਹੋਏ ਇਕ ਮੰਚ ’ਤੇ ਇਕੱਠੇ ਹੋ ਕੇ ਪੰਜਾਬ ਅਤੇ ਪੰਥ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ।

ਮਜੀਠੀਆ ਤੇ ਹੋਰਨਾਂ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨ ਨਾਲ ਠੇਸ ਪਹੁੰਚੀ: ਭੂੰਦੜ

high 17 1

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਨਾਲ ਹੋਰ ਅਕਾਲੀ ਆਗੂਆਂਵੱਲੋਂ ਜਾਰੀ ਬਿਆਨ ਨਾਲ ਅੱਜ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਬਿਕਰਮ ਨੇ ਉਸ ਐੱਸਜੀਪੀਸੀ ਦੇ ਫੈਸਲੇ ਉਪਰ ਸਵਾਲ ਚੁੱਕ ਕੇ ਗਲਤ ਕੀਤਾ ਹੈ, ਜਿਸ ਕਮੇਟੀ ਦੇ ਪਹਿਲੇ ਪ੍ਰਧਾਨ ਉਸ ਦੇ ਪੜਦਾਦਾ ਸੁੰਦਰ ਸਿੰਘ ਮਜੀਠੀਆ ਬਣੇ ਸਨ। ਐੱਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਲੈ ਕੇ ਲਿਆ ਫੈਸਲਾ ਲੰਮੇ ਵਿਚਾਰ ਵਟਾਂਦਰੇ ਮਗਰੋਂ ਲਿਆ ਗਿਆ ਹੈ।

Leave a Comment