Update 7 March 2025, Time 4:25PM.
SGPC ਅਮ੍ਰਿਤਸਰ ਦੁਆਰਾ ਅਧਿਕਾਰਤ ਬਿਆਨ ਆਇਆ ਸਾਹਮਣੇ- ਬਿਨਾਂ ਦੱਸੇ ਕਰ ਰਹੇ ਸਨ ਫੈਸਲੇ, ਪ੍ਰਧਾਨ ਧਾਮੀ ਦੇ ਅਸਤੀਫੇ ਤੇ ਨਹੀਂ ਹੋਈ ਚਰਚਾ,
SGPC ਅਮ੍ਰਿਤਸਰ ਦੁਆਰਾ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। 7 ਮਾਰਚ ਸ਼ੁੱਕਰਵਾਰ ਨੂੰ SGPC ਅਮ੍ਰਿਤਸਰ ਦੀ ਅੰਤ੍ਰਿਗ ਮੀਟਿੰਗ ਵਿੱਚ ਲਿਆ ਗਿਆ ਗਿਆਨੀ ਰਘਬੀਰ ਸਿੰਘ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ, ਪਿੱਛਲੇ ਦਿਨੀ SGPC ਅਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੁਆਰਾ ਦਿੱਤੇ ਗਏ ਅਸਤੀਫੇ ਨੂੰ ਮਨਜੂਰੀ ਦੇ ਸਬੰਧ ਵਿੱਚ ਕੋਈ ਫੈਸਲਾ ਨਹੀਂ ਲਿਆ ਗਿਆ।

ਤਖਤ ਸ਼੍ਰੀ ਕੇਸਗੜ ਸਾਹਿਬ ਦੀ ਜਿੰਮੇਵਾਰੀ ਹੁਣ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਂਭਣਗੇ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦਾ ਵਾਧੂ ਚਾਰਜ ਵੀ ਗਿਆਨੀ ਕੁਲਦੀਪ ਸਿੰਘ ਪਾਸ ਹੋਵੇਗਾ। ਗਿਆਨੀ ਬਾਬਾ ਟੇਕ ਸਿੰਘ ਨੂੰ ਜੱਥੇਦਾਰ ਸ਼੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੱਡਣ ਨੇ ਕਿਹਾ ਕਿ 2 ਦਸੰਬਰ ਦੇ ਫੈਸਲੇ ਕਾਰਨ ਦੋਵਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾ ਦਿੱਤਾ ਗਿਆ ਹੈ।
ਇਸ ਦੇ ਪਿੱਛੇ ਦੋ ਵੱਡੇ ਕਾਰਨ ਸਨ। ਪਹਿਲਾਂ ਗਿਆਨੀ ਰਘਬੀਰ ਸਿੰਘ SGPC ਨੂੰ ਬਿਨਾਂ ਦੱਸੇ ਫੈਸਲੇ ਲੈ ਰਹੇ ਸਨ। ਦੂਜਾ, ਉਹ ਬਿਨਾਂ ਦੱਸੇ ਵਿਦੇਸ਼ ਜਾ ਰਹੇ ਸਨ।
18 ਦਿਨ ਪਹਿਲਾਂ SGPC ਪ੍ਰਧਾਨ ਧਾਮੀ ਨੇ ਕਿਹਾ ਸੀ-:
ਮੈਂ SGPC ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਵਾਂਗਾ, ਇਸ ਤੋਂ ਬਾਅਦ SGPC ਪ੍ਰਧਾਨ ਧਾਮੀ ਨੇ ਅਸਤੀਫ਼ਾ ਵਾਪਸ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।

ਉਸ ਨੇ ਸਪੱਸ਼ਟ ਕੀਤਾ ਸੀ ਕਿ ਉਹ ਆਪਣੇ ਫੈਸਲੇ ‘ਤੇ ਕਾਇਮ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਮ ਹੁਣ ਕਾਰਜ ਸੰਮਤੀ (ਵਰਕਿੰਗ ਕਮੇਟੀ) ਅਤੇ ਸਬੰਧਤ ਕਮੇਟੀਆਂ ਵੱਲੋਂ ਅੱਗੇ ਵਧਾਇਆ ਜਾਵੇਗਾ। ਉਹ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਕਰਨਗੇ।
ਗਿਆਨੀ ਰਘਬੀਰ ਸਿੰਘ ਨੇ ਪਿਛਲੇ ਦਿਨੀਂ ਕਿਹਾ ਸੀ-:
ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਕਾਰਨ ਉੱਚਿਤ ਨਹੀਂ ਹੈ, ਮੈਂ ਪਿਛਲੇ ਦਿਨਾਂ ਵਿਚ ਵਾਪਰੀਆਂ ਘਟਨਾਵਾਂ ਨੂੰ ਹਰ ਪਹਿਲੂ ਤੋਂ ਗੰਭੀਰਤਾ ਨਾਲ ਦੇਖ ਰਿਹਾ ਹਾਂ। ਮੈਂ ਇਨ੍ਹਾਂ ਹਾਲਾਤਾਂ ਤੋਂ ਬਹੁਤ ਦੁਖੀ ਹਾਂ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਕਾਰਨ ਅਤੇ ਤਰੀਕਾ ਬਿਲਕੁਲ ਵੀ ਜਾਇਜ਼ ਨਹੀਂ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ 2024 ਨੂੰ ਪੰਥਕ ਭਾਵਨਾਵਾਂ ਅਤੇ ਰਵਾਇਤਾਂ ਅਨੁਸਾਰ ਲਏ ਗਏ ਫੈਸਲਿਆਂ ਤੋਂ ਬਾਅਦ ਹੀ ਅਜਿਹਾ ਲੱਗ ਰਿਹਾ ਸੀ ਕਿ ਯੋਜਨਾਬੱਧ ਤਰੀਕੇ ਨਾਲ ਸਿੰਘ ਸਾਹਿਬਾਨ ਵਿਰੁੱਧ ਮਾਹੌਲ ਬਣਾਇਆ ਜਾ ਰਿਹਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ 18 ਸਾਲ ਪੁਰਾਣੇ ਪਰਿਵਾਰਕ ਮਾਮਲੇ ਨੂੰ ਗਲਤ ਤਰੀਕੇ ਨਾਲ ਪੇਸ਼ ਕਰਕੇ ਮੀਡੀਆ ਟ੍ਰਾਇਲ ਕੀਤਾ ਗਿਆ।
ਇਸ ਸਬੰਧੀ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਗਠਿਤ ਕਰਨ ਸਮੇਂ ਵੀ ਕਿਹਾ ਸੀ ਕਿ ਇਹ ਠੀਕ ਨਹੀਂ ਹੈ। ਜੇਕਰ ਕਿਸੇ ਵੀ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਕਿਸਮ ਦੇ ਦੋਸ਼ਾਂ ਦੀ ਜਾਂਚ ਦੀ ਲੋੜ ਹੈ ਤਾਂ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੀ ਕਰਵਾਈ ਜਾ ਸਕਦੀ ਹੈ।
ਉਹਨ੍ਹਾਂ ਅਨੁਸਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਬਿਨਾਂ ਜਾਂਚ ਤੋਂ ਹਟਾਉਣਾ ਮੰਦਭਾਗਾ ਹੈ। ਇਸ ਤਰ੍ਹਾਂ ਜਥੇਦਾਰ ਸਾਹਿਬਾਨ ਨੂੰ ਜ਼ਲੀਲ ਕਰਨਾ ਅਤੇ ਉਨ੍ਹਾਂ ਨੂੰ ਨੌਕਰੀ ਤੋਂ ਫਾਰਗ ਕਰਨਾ ਅਤਿ ਨਿੰਦਣਯੋਗ ਕਾਰਵਾਈ ਹੈ। ਮੈਂ ਇੱਕ ਵਾਰ ਫਿਰ ਆਪਣੀ ਜ਼ਮੀਰ ਨਾਲ ਕਹਿਣਾ ਚਾਹੁੰਦਾ ਹਾਂ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਸੇਵਾਮੁਕਤ ਹੋਣਾ ਅਤਿ ਨਿੰਦਣਯੋਗ ਅਤੇ ਮੰਦਭਾਗਾ ਹੈ, ਜੋ ਤਖ਼ਤ ਸਾਹਿਬਾਨ ਦੀ ਅਜ਼ਾਦੀ ਅਤੇ ਹੋਂਦ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਸੀ।